22
Nov
ਅੰਮ੍ਰਿਤਸਰ - ਅੰਮ੍ਰਿਤਸਰ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਵਕੀਲ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਇੱਕ ਮਸ਼ਹੂਰ ਵਕੀਲ ਦੇ ਘਰ ਵੱਡੀ ਚੋਰੀ ਦੀ ਘਟਨਾ ਹੋਈ। ਚੋਰ ਲੱਖਾਂ ਰੁਪਏ ਦੀ ਨਗਦੀ, ਸੋਨਾ-ਚਾਂਦੀ ਅਤੇ ਘਰ ਵਿੱਚ ਮੌਜੂਦ ਪਿਸਤੌਲ ਸਮੇਤ ਉਸ ਦਾ ਲਾਈਸੈਂਸ ਤੱਕ ਲੈ ਕੇ ਫਰਾਰ ਹੋ ਗਏ। ਵਕੀਲ ਦਾ ਕਹਿਣਾ ਹੈ ਕਿ ਘਟਨਾ ਸ਼ਨੀਵਾਰ ਦੀ ਹੈ, ਜਦੋਂ ਉਹ ਆਪਣੇ ਰਿਸ਼ਤੇਦਾਰ ਦੇ ਵਿਆਹ ਵਿੱਚ ਗਏ ਹੋਏ ਸਨ। ਜਦੋਂ ਉਹ ਸੋਮਵਾਰ ਨੂੰ ਘਰ ਵਾਪਸ ਪਹੁੰਚੇ ਤਾਂ ਘਰ ਦੇ ਦਰਵਾਜ਼ੇ 'ਤੇ ਸਾਮਾਨ ਬਿਖਰਿਆ ਪਿਆ ਸੀ। ਸ਼ੱਕ ਦੇ ਆਧਾਰ ‘ਤੇ ਜਦ ਉਹਨਾਂ…
