23
Dec
ਚੰਡੀਗੜ੍ਹ : ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੂਬੇ ਦੇ ਸਫ਼ਾਈ ਸੇਵਕਾਂ ਦੀ ਭਲਾਈ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਿਊਟੀ ਦੌਰਾਨ ਸਫ਼ਾਈ ਕਾਮੇ ਦੀ ਮੌਤ ਹੋਣ ’ਤੇ ਉਸ ਦੇ ਪਰਿਵਾਰ ਨੂੰ ਸਬੰਧਤ ਵਿਭਾਗ 2 ਕਰੋੜ ਰੁਪਏ ਦੇਵੇਗਾ। ਕਮਿਸ਼ਨ ਦੇ ਮੈਂਬਰ ਤੇ ਜਤਿੰਦਰ ਸਿੰਘ ਸ਼ੰਟੀ ਵੱਲੋਂ ਜਾਰੀ ਇਨ੍ਹਾਂ ਨਿਰਦੇਸ਼ਾਂ ਦਾ ਮਕਸਦ ਸਫ਼ਾਈ ਸੇਵਕਾਂ ਨੂੰ ਨਾ ਸਿਰਫ਼ ਬਿਮਾਰੀਆਂ ਤੋਂ ਬਚਾਉਣਾ ਹੈ ਸਗੋਂ ਉਨ੍ਹਾਂ ਨੂੰ ਸਮਾਜ ’ਚ ਬਣਦਾ ਸਨਮਾਨ ਅਤੇ ਸੁਰੱਖਿਆ ਮੁਹੱਈਆ ਕਰਵਾਉਣਾ ਵੀ ਹੈ। ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਸਫ਼ਾਈ ਸੇਵਕਾਂ ਨੂੰ ਕੰਮ ਲਈ ਵਰਤਿਆ ਜਾਣ ਵਾਲਾ ਸੁਰੱਖਿਆ ਸਾਮਾਨ ਜਿਵੇਂ ਕਿ ਦਸਤਾਨੇ, ਬੂਟ, ਮਾਸਕ…
