25
Aug
ਨਵੀਂ ਦਿੱਲੀ, 25 ਅਗਸਤ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਈਆਈਟੀ ਦਿੱਲੀ ਵਿੱਚ ਇੱਕ ਵਿਦਿਆਰਥੀ ਦੇ ਆਤਮਹੱਤਿਆ ਕਰਨ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦਾ ਦਿਹਾਂਤ ਬੇਹੱਦ ਦੁਖਦਾਈ ਹੈ। ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ, ਜੋ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀ ਗੱਲ ਸੁਣਨ ਅਤੇ ਔਖੇ ਹਾਲਾਤਾਂ ਵਿੱਚ ਮਦਦ ਕਰਨਾ ਯਕੀਨੀ ਬਣਾਉਣਾ ਹੋਵੇਗਾ। ਇਸ ਲਈ ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਨਿਰਾਸ਼ ਨਹੀਂ ਕਰ ਸਕਦੇ। ਮੰਗਲਵਾਰ…
