11
Apr
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲਗਣ ਜਾ ਰਿਹਾ ਹੈ ਅਮਰੀਰਾ ਦੇ ਭਾਰਤੀ ਮੂਲ ਦੇ ਇੱਕ ਸੰਘੀ ਜੱਜ ਨੇ ਕਿਹਾ ਹੈ ਕਿ ਉਹ ਟਰੰਪ ਪ੍ਰਸ਼ਾਸਨ ਦੇ ਉਸ ਫ਼ੈਸਲੇ 'ਤੇ ਰੋਕ ਲਗਾਏਗਾ ਜਿਸ ਵਿਚ ਚਾਰ ਦੇਸ਼ਾਂ- ਕਿਊਬਾ, ਹੈਤੀ, ਨਿਕਾਰਾਗੁਆ ਅਤੇ ਵੈਨੇਜ਼ੁਏਲਾ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਣਾ ਹੈ।ਇਨ੍ਹਾਂ ਚਾਰਾਂ ਦੇਸ਼ਾਂ ਦੇ ਲਗਭਗ ਪੰਜ ਲੱਖ ਲੋਕ ਅਮਰੀਕਾ ਵਿੱਚ ਅਸਥਾਈ ਤੌਰ 'ਤੇ ਰਹਿ ਰਹੇ ਹਨ ਅਤੇ ਉਨ੍ਹਾਂ ਦੀ ਅਮਰੀਕਾ ਵਿੱਚ ਰਹਿਣ ਦੀ ਸਮਾਂ ਸੀਮਾ ਇਸ ਮਹੀਨੇ ਦੇ ਅੰਤ ਵਿੱਚ ਖਤਮ ਹੋ ਰਹੀ ਹੈ। ਭਾਰਤੀ ਮੂਲ ਦੀ ਸੰਘੀ ਜੱਜ ਇੰਦਰਾ ਤਲਵਾਨੀ ਨੇ ਕਿਹਾ ਹੈ ਕਿ ਉਹ ਇਨ੍ਹਾਂ ਦੇਸ਼ਾਂ ਦੇ ਲੋਕਾਂ…