08
Mar
ਚੌਕ ਮਹਿਤ- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਪਿਛਲੇ ਦਿਨੀਂ ਕੀਤੀ ਗਈ ਅਪੀਲ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ’ਚ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਲਾਗੂ ਕਰਨ ਦਾ ਐਲਾਨ ਕਰ ਕੇ ਸਿੱਖ ਭਾਈਚਾਰੇ ਦੀ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦੇ ਹੋਏ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਨੂੰ ਕਾਨੂੰਨੀ ਮਾਨਤਾ ਦੇਣਾ ਤੇ ਇਸ ਨੂੰ ਤੁਰੰਤ ਰਾਜ ਭਰ ’ਚ ਲਾਗੂ ਕਰਨਾ ਮੁੰਬਈ ਸਰਕਾਰ ਦਾ ਬੇਹੱਦ ਹੀ ਸ਼ਲਾਘਾਯੋਗ ਉਪਰਾਲਾ ਹੈ।…