05
May
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸੰਨ 2012 ’ਚ ਪਾਈ ਗਈ ਪਟੀਸ਼ਨ ਵਾਪਸ ਲੈਣ ਸਬੰਧੀ ਫੈਸਲਾ ਕਰਨ ਲਈ ਕੌਮੀ ਰਾਏ ਬਣਾਉਣ ਦਾ ਐਲਾਨ ਕੀਤਾ ਗਿਆ। ਬੀਤੇ ਦਿਨੀਂ ਰਾਜੋਆਣਾ ਨੂੰ ਮਿਲਣ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਿੱਖ ਪੰਥ ਦੀਆਂ ਪ੍ਰਤੀਨਿਧ ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ ਕਰਕੇ ਪਟੀਸ਼ਨ ਉੱਤੇ ਵਿਚਾਰ-ਵਟਾਂਦਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ ਅਤੇ ਕੁਝ ਹੋਰ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ ਅੱਜ ਦੀ ਬੈਠਕ ਵਿਚ ਸਾਂਝਾ ਸੁਝਾਅ ਪ੍ਰਾਪਤ ਹੋਇਆ ਹੈ ਕਿ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਟੀਸ਼ਨ ਵਾਪਸੀ ਦੇ ਫੈਸਲੇ ਲਈ ਕੌਮ…
