20
Nov
ਮੱਧ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਗੁਣਾ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 3 ਵਜੇ ਦੇ ਕਰੀਬ ਗੁਣਾ-ਆਰੋਨ ਸੜਕ 'ਤੇ ਬਜਰੰਗਗੜ੍ਹ ਪਿੰਡ ਨੇੜੇ ਵਾਪਰਿਆ, ਜਦੋਂ ਕਾਰ ਵਿਆਹ ਵਿੱਚ ਸ਼ਾਮਲ ਹੋਣ ਲਈ ਅਰੋਨ ਤੋਂ ਗੁਣਾ ਆ ਰਹੀ ਸੀ ਕਿ ਅੱਗੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਅਧਿਕਾਰੀ ਨੇ ਕਿਹਾ ਕਿ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ…
