01
May
ਖੰਨਾ : ਖੰਨਾ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜੀ.ਟੀ. ਰੋਡ 'ਤੇ ਸਥਿਤ ਮਸ਼ਹੂਰ ਪ੍ਰੇਮ ਢਾਬੇ 'ਤੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਦੀ ਆਵਾਜ਼ ਸੁਣ ਕੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਵਿਅਕਤੀ ਅਨੁਸਾਰ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ, ਜਿਨ੍ਹਾਂ ਵੱਲੋਂ ਢਾਬੇ 'ਤੇ ਚਾਰ ਰਾਊਂਡ ਫਾਇਰ ਕੀਤੇ ਗਏ। ਉਸ ਨੇ ਕਿਹਾ ਕਿ ਜਦੋਂ ਉਹ ਗੋਲੀਆਂ ਚਲਾ ਰਹੇ ਸਨ…
