15
Dec
ਬੀਤੇ ਦਿਨ ਆਸਟ੍ਰੇਲੀਆ ਦੇ ਸਿਡਨੀ ਵਿੱਚ ਬੌਂਡੀ ਬੀਚ 'ਤੇ ਵੱਡਾ ਅੱਤਵਾਦੀ ਹਮਲਾ ਹੋਇਆ ਸੀ, ਜਿਸ 'ਚ ਘੱਟੋ-ਘੱਟ 12 ਲੋਕ ਮਾਰੇ ਗਏ, ਜਦਕਿ 29 ਹੋਰ ਜ਼ਖਮੀ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਨੇ ਭਾਰਤ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਹ ਹਮਲਾ ਯਹੂਦੀ ਤਿਉਹਾਰ ਹਨੂਕਾਹ (Hanukkah) ਦੇ ਪਹਿਲੇ ਦਿਨ ਹੋਇਆ, ਜਿਸ ਦੌਰਾਨ ਲੋਕ ਬੌਂਡੀ ਬੀਚ 'ਤੇ ਸਮਾਗਮ ਲਈ ਇਕੱਠੇ ਹੋਏ ਸਨ ਤੇ ਬੰਦੂਕਧਾਰੀ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਤੇ 12 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਹਮਲੇ ਮਗਰੋਂ ਭਾਰਤੀ ਸੁਰੱਖਿਆ ਏਜੰਸੀਆਂ ਨੇ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਹੋਰ ਮਹਾਨਗਰਾਂ ਲਈ ਹਾਈ ਅਲਰਟ ਜਾਰੀ ਕੀਤਾ…
