30
May
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਨੇ ਵੀਰਵਾਰ ਨੂੰ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਪਾਕਿਸਤਾਨ ਨਾਲ ਗੱਲਬਾਤ ਤਾਂ ਹੀ ਹੋ ਸਕਦੀ ਹੈ ਜੇਕਰ ਉਹ ਸਰਹੱਦ ਪਾਰ ਅੱਤਵਾਦ ਬੰਦ ਕਰ ਦੇਵੇ। ਭਾਰਤ ਦੀ ਇਹ ਟਿੱਪਣੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਕਸ਼ਮੀਰ, ਅੱਤਵਾਦ, ਪਾਣੀ ਅਤੇ ਵਪਾਰ ਸਮੇਤ ਸਾਰੇ ਪੈਂਡਿੰਗ ਮੁੱਦਿਆਂ ਨੂੰ ਹੱਲ ਕਰਨ ਲਈ ਭਾਰਤ ਨਾਲ ਸ਼ਾਂਤੀ ਗੱਲਬਾਤ ਕਰਨ ਦੀ ਇੱਛਾ ਦੇ ਜਵਾਬ 'ਚ ਆਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਆਪਣੀ ਹਫ਼ਤਾਵਾਰੀ ਪ੍ਰੈਸ ਬ੍ਰੀਫਿੰਗ 'ਚ ਕਿਹਾ,"ਅਸੀਂ ਦੁਹਰਾਉਣਾ ਚਾਹੁੰਦੇ ਹਾਂ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ।" ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਜਦੋਂ ਉਨ੍ਹਾਂ ਨੂੰ ਇਸ…
