10
Apr
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਨੇ ਭਾਰਤੀ ਨਿਰਯਾਤਕਾਂ ਵਲੋਂ ਉਠਾਈਆਂ ਗਈਆਂ ਚਿੰਤਾਵਾਂ ਅਤੇ ਲੌਜਿਸਟਿਕ ਚੁਨੌਤੀਆਂ ਦਾ ਹਵਾਲਾ ਦਿੰਦੇ ਹੋਏ ਬੰਗਲਾਦੇਸ਼ ਨੂੰ ਭਾਰਤੀ ਜ਼ਮੀਨੀ ਕਸਟਮ ਸਟੇਸ਼ਨਾਂ ਅਤੇ ਬੰਦਰਗਾਹਾਂ ਦੀ ਵਰਤੋਂ ਕਰ ਕੇ ਤੀਜੇ ਦੇਸ਼ਾਂ ਨੂੰ ਕਾਰਗੋ ਨਿਰਯਾਤ ਕਰਨ ਦੀ ਇਜਾਜ਼ਤ ਦੇਣ ਵਾਲੀ ਟਰਾਂਸਸ਼ਿਪਮੈਂਟ ਸਹੂਲਤ ਨੂੰ ਖਤਮ ਕਰ ਦਿਤਾ ਹੈ। ਜੂਨ 2020 ’ਚ ਸ਼ੁਰੂ ਕੀਤੀ ਗਈ ਇਸ ਸਹੂਲਤ ਨੇ ਬੰਗਲਾਦੇਸ਼ ਨੂੰ ਭੂਟਾਨ, ਨੇਪਾਲ ਅਤੇ ਮਿਆਂਮਾਰ ਨਾਲ ਵਪਾਰ ਕਰਨ ਦੇ ਸਮਰੱਥ ਕੀਤਾ ਸੀ। ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਭਾਰਤ ਦੇ ਉੱਤਰ-ਪੂਰਬੀ ਸੂਬਿਆਂ ਬਾਰੇ ਟਿਪਣੀ ਕਰ ਕੇ ਵਿਵਾਦ ਖੜਾ ਕਰ ਦਿਤਾ ਸੀ। ਮਾਹਰਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਕਪੜੇ, ਜੁੱਤੀਆਂ…