18
Dec
ਚੰਡੀਗੜ੍ਹ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਚੌਥਾ ਮੈਚ, ਜੋ 17 ਦਸੰਬਰ ਨੂੰ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਹੋਣਾ ਸੀ, ਭਾਰੀ ਧੁੰਦ ਕਾਰਨ ਰੱਦ ਕਰ ਦਿੱਤਾ ਗਿਆ। ਟੀ-20 ਅੰਤਰਰਾਸ਼ਟਰੀ ਕ੍ਰਿਕਟ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਧੁੰਦ ਕਾਰਨ ਕੋਈ ਮੈਚ ਰੱਦ ਕਰਨਾ ਪਿਆ। ਇਸ ਫੈਸਲੇ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੂੰ ਪ੍ਰਸ਼ੰਸਕਾਂ ਅਤੇ ਕ੍ਰਿਕਟ ਮਾਹਿਰਾਂ ਵੱਲੋਂ ਸਖ਼ਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਰੱਦ ਹੋਣ ਤੋਂ ਬਾਅਦ, ਬੀ.ਸੀ.ਸੀ.ਆਈ. ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਨਿਊਜ਼ ਏਜੰਸੀ ਏ.ਐਨ.ਆਈ. ਨੂੰ ਦੱਸਿਆ ਕਿ ਸਰਦੀਆਂ ਦੌਰਾਨ ਉੱਤਰੀ ਭਾਰਤ ਵਿੱਚ ਧੁੰਦ ਇੱਕ ਗੰਭੀਰ ਸਮੱਸਿਆ ਬਣਦੀ…
