19
Feb
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਮਹਿਲਾ ਟੀਮ ਨੂੰ ਮੰਗਲਵਾਰ ਨੂੰ ਇੱਥੇ ਐੱਫ.ਆਈ. ਐੱਚ. ਪ੍ਰੋ ਲੀਗ ਦੇ ਰੋਮਾਂਚਕ ਮੁਕਾਬਲੇ ਵਿਚ ਸਪੇਨ ਹੱਥੋਂ 3-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪਹਿਲੇ ਕੁਆਰਟਰ ਵਿਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ। ਭਾਰਤ ਨੇ ਦੂਜੇ ਕੁਆਰਟਰ ਵਿਚ ਬਲਜੀਤ ਕੌਰ (19ਵੇਂ ਮਿੰਟ) ਦੇ ਗੋਲ ਦੀ ਮਦਦ ਨਾਲ ਬੜ੍ਹਤ ਬਣਾ ਲਈ ਸੀ ਪਰ ਸਪੇਨ ਨੇ ਦੋ ਮਿੰਟ ਬਾਅਦ ਹੀ ਸੋਫੀਆ ਰੋਗੋਸਕੀ (21ਵੇਂ ਮਿੰਟ) ਦੇ ਗੋਲ ਦੀ ਮਦਦ ਨਾਲ ਬਰਾਬਰੀ ਕਰ ਲਈ। ਬਲਜੀਤ ਦਾ ਇਹ ਸੀਨੀਅਰ ਪੱਧਰ ’ਤੇ ਪਹਿਲਾ ਗੋਲ ਸੀ। ਸਪੇਨ ਨੇ ਭਾਰਤੀ ਟੀਮ ’ਤੇ ਦਬਾਅ ਬਣਾਈ ਰੱਖਿਆ ਤੇ ਦੂਜੇ ਕੁਆਰਟਰ ਵਿਚ ਹੀ ਐਸਟੇਲ ਪੇਟਚਾਮੇ (25ਵੇਂ…