17
Jul
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨ (Pakistan) ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਭਾਰਤੀ ਫੌਜ ਦੇ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਨਿਹਾਲਗੜ੍ਹ, ਸ਼ਾਦੀਹਰੀ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਉਸਨੂੰ ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਸਾਬਕਾ ਸਿਪਾਹੀ ਗੁਰਪ੍ਰੀਤ ਸਿੰਘ ਉਰਫ਼ ਫੌਜੀ, ਜਿਸਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਤੋਂ ਪੁੱਛਗਿੱਛ ਦੇ ਆਧਾਰ ‘ਤੇ ਕੀਤੀ ਗਈ ਹੈ। ਉਹ ਆਈਐਸਆਈ (Pakistan) ਨਾਲ ਜੁੜੇ ਲੋਕਾਂ ਨੂੰ ਫੌਜ ਨਾਲ ਸਬੰਧਤ ਗੁਪਤ ਜਾਣਕਾਰੀ ਦਿੰਦਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਦਾ ਕਹਿਣਾ ਹੈ…