Indian cricket

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ 'ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਨਮਨ ਧੀਰ ਤੇ ਪ੍ਰਭਸਿਮਰਨ ਸਿੰਘ ਦੀ ਇੰਡੀਆ 'ਏ' ਟੀਮ ਵਿੱਚ ਚੋਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਲਈ ਵਚਨਬੱਧ ਹੈ ਅਤੇ ਕਿਹਾ ਕਿ ਅਸੀਂ ਖੇਡ ਸੱਭਿਆਚਾਰ…
Read More

ਪਾਕਿਸਤਾਨ ਦਾ ਕੋਚ ਬਣਨਾ ਚਾਹੁੰਦੇ ਨੇ ਯੋਗਰਾਜ ਸਿੰਘ! ਟੀਮ ਬਾਰੇ ਕਰ’ਤਾ ਵੱਡਾ ਦਾਅਵਾ

ਪਾਕਿਸਤਾਨੀ ਕ੍ਰਿਕਟ ਟੀਮ ਦੀ  ਹਾਲਤ ਪਿਛਲੇ 3 ਆਈਸੀਸੀ ਟੂਰਨਾਮੈਂਟ 'ਚ ਬਹੁਤ ਹੀ ਘਟੀਆ ਰਹੀ ਹੈ ਕਿਉਂਕਿ ਟੀਮ ਪਹਿਲੇ ਦੌਰ 'ਚੋਂ ਹੀ ਬਾਹਰ ਹੋ ਗਈ। ਆਈਸੀਸੀ ਚੈਂਪੀਅਨਜ਼ ਟਰਾਫੀ 2025 'ਚ ਵੀ ਪਾਕਿਸਤਾਨ ਦਾ ਇਹੀ ਹਾਲ ਹੋਇਆ ਹੈ।  ਇਸ ਟੂਰਨਾਮੈਂਟ ਦਾ ਤਾਂ ਮੇਜ਼ਬਾਨ ਹੀ ਪਾਕਿਸਤਾਨ ਹੈ। ਅਜਿਹੇ 'ਚ ਟੀਮ ਦੀ ਹੋਰ ਵੀ ਜ਼ਿਆਦਾ ਆਲੋਚਨਾ ਹੋ ਰਹੀ ਹੈ। ਇਕ ਰਿਪੋਰਟ 'ਚ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਟੀਮ ਦੇ ਸਪੋਰਟ ਸਟਾਫ 'ਤੇ ਗਾਜ ਡਿੱਗਣ ਵਾਲੀ ਹੈ। ਇਸ ਵਿਚਕਾਰ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਕ ਸਾਲ ਲਈ ਪਾਕਿਸਤਾਨੀ ਟੀਮ ਦਾ ਕੋਚ ਬਣਾ ਦਿਓ, ਉਹ…
Read More