10
Apr
ਗੁਰਦਾਸਪੁਰ/ਲਾਹੌਰ : ਵਿਸਾਖੀ ’ਤੇ ਪਾਕਿਸਤਾਨ ’ਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਸਿਰਫ਼ ਡਾਲਰਾਂ ਵਿਚ ਹੀ ਭੁਗਤਾਨ ਕਰਨਾ ਪਵੇਗਾ। ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਵਿਸਾਖੀ ਮੌਕੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾ ਰਹੇ ਸਮੂਹ ਲਈ 1942 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਇਆ। ਪਾਕਿਸਤਾਨ ਸਰਕਾਰ ਨੇ ਵਿਸਾਖੀ ’ਤੇ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਨੂੰ ਬੱਸ ਕਿਰਾਏ ਲਈ 60 ਅਮਰੀਕੀ ਡਾਲਰ (4920 ਭਾਰਤੀ ਰੁਪਏ) ਲਿਆਉਣ ਲਈ ਕਿਹਾ ਹੈ। ਪਾਕਿਸਤਾਨ ਵਕਫ਼ ਬੋਰਡ ਨੇ ਵਿਸਾਖੀ ਦੌਰਾਨ ਪਾਕਿਸਤਾਨੀ ਗੁਰਦੁਆਰਿਆਂ ਦੇ ਦਰਸ਼ਨ…