25
Feb
ਚੰਡੀਗੜ੍ਹ : ਬਠਿੰਡਾ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵੱਲੋਂ ਪਿਛਲੇ ਪੰਜ ਸਾਲਾਂ ਵਿੱਚ ਦਿੱਤੇ ਗਏ ਸੀਐਸਆਰ (ਕੌਰਪੋਰੇਟ ਸੋਸ਼ਲ ਰਿਸਪਾਂਸਿਬਿਲਟੀ) ਫੰਡਾਂ ਦਾ ਆਡਿਟ ਕੀਤਾ ਜਾਵੇਗਾ। ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੂੰ ਇਹ ਭਰੋਸਾ ਦਿੰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਸਰਕਾਰ ਤੁਰੰਤ ਹੁਕਮ ਜਾਰੀ ਕਰ ਰਹੀ ਹੈ। ਸਿਫ਼ਰ ਕਾਲ ਦੌਰਾਨ ਵਿਧਾਇਕ ਬਲਜਿੰਦਰ ਕੌਰ ਨੇ ਇਹ ਮੁੱਦਾ ਉਠਾਉਂਦੇ ਹੋਏ ਵਿਭਾਗ ਤੋਂ ਪੁੱਛਿਆ ਕਿ ਉਨ੍ਹਾਂ ਦੇ ਖੇਤਰ ਨੂੰ ਹੁਣ ਤੱਕ ਕਿੰਨਾ CSR ਫੰਡ ਮਿਲਿਆ ਹੈ। ਉਦਯੋਗ ਮੰਤਰੀ ਨੇ ਜਵਾਬ ਦਿੰਦਿਆਂ ਦੱਸਿਆ ਕਿ ਪਿਛਲੇ 5 ਸਾਲਾਂ ਦੌਰਾਨ 180 ਕਰੋੜ ਰੁਪਏ ਦਾ ਫੰਡ ਮਿਲਿਆ, ਜਿਸ ਵਿੱਚੋਂ 153 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।…