27
Apr
ਜਲੰਧਰ –ਵਿਜੀਲੈਂਸ ਬਿਊਰੋ ਮੋਹਾਲੀ ਨੇ 12 ਅਪ੍ਰੈਲ ਨੂੰ ਸ਼ਿਕਾਇਤਕਰਤਾ ਸੁਰਿੰਦਰ ਸਿੰਘ ਪੁੱਤਰ ਸ਼ੇਰ ਅਮੀਰ ਸਿੰਘ ਵਾਸੀ ਗੁਰੂਹਰਸਹਾਏ ਕੋਲੋਂ ਕਥਿਤ ਤੌਰ ’ਤੇ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤੇ ਗਏ ਥਾਣਾ ਮਮਦੋਟ ਦੇ ਐੱਸ. ਐੱਚ. ਓ. ਇੰਸਪੈਕਟਰ ਅਭਿਨਵ ਚੌਹਾਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਅਦਾਲਤ ਤੋਂ ਜੁਡੀਸ਼ੀਅਲ ਰਿਮਾਂਡ ਮਿਲਣ ਤੋਂ ਬਾਅਦ ਅਭਿਨਵ ਚੌਹਾਨ ਨੂੰ ਪਟਿਆਲਾ ਜੇਲ੍ਹ ’ਚ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਮੋਹਾਲੀ ਨੇ ਇਸ ਮਾਮਲੇ ’ਚ ਮੁੱਦਈ ਸੁਰਿੰਦਰ ਸਿੰਘ ਦੇ 164 ਦੇ ਬਿਆਨ ਜੁਡੀਸ਼ੀਅਲ ਮੈਜਿਸਟਰੇਟ ਮੋਹਾਲੀ ਸ਼ਵੇਤਾ ਦਾਸ ਦੀ ਅਦਾਲਤ ’ਚ ਵੀ ਕਰਵਾ ਲਏ ਹਨ। ਜਾਣਕਾਰੀ ਅਨੁਸਾਰ ਜਦੋਂ ਇੰਸਪੈਕਟਰ ਅਭਿਨਵ ਚੌਹਾਨ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ.…
