23
Jun
ਗੁਰਪ੍ਰੀਤ ਸਿੰਘ :- ਅੱਜ ਚੰਡੀਗੜ੍ਹ ਦੇ ਸੈਕਟਰ 42 ਸਥਿਤ ਹਾਕੀ ਸਟੇਡੀਅਮ ਵਿਖੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਮਨਾਉਣ ਲਈ ਇੱਕ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਹਰਿਆਣਾ ਦੇ ਰਾਜਪਾਲ ਅਸ਼ੀਮ ਕੁਮਾਰ ਘੋਸ਼ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ। ਦੱਸ ਦਈਏ ਕਿ ਅੰਤਰਰਾਸ਼ਟਰੀ ਓਲੰਪਿਕ ਦਿਵਸ ਹਰ ਸਾਲ 23 ਜੂਨ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਮੁੱਖ ਤੌਰ ‘ਤੇ ਆਧੁਨਿਕ ਓਲੰਪਿਕ ਖੇਡਾਂ ਦੇ ਜਨਮ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅੱਜ ਦੇ ਅੰਤਰਰਾਸ਼ਟਰੀ ਓਲੰਪਿਕ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਰਾਜਪਾਲ ਨੂੰ ਹਾਕੀ ਚੈਂਪੀਅਨਸ਼ਿਪ ਅਤੇ…
