23
May
ਤਰਨਤਾਰਨ- ਤਰਨਤਾਰਨ ਪੁਲਸ ਵੱਲੋਂ ਇਕ ਅੰਤਰਰਾਸ਼ਟਰੀ ਹਥਿਆਰ ਸਮੱਗਲਰ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 1 ਪਿਸਤੌਲ 9 ਐੱਮ.ਐੱਮ, 3 ਜਿੰਦਾ ਰੌਂਦ, 1 ਪਿਸਤੌਲ 30 ਬੋਰ, 5 ਲੱਖ 20,160 ਰੁਪਏ ਡਰੱਗ ਮਨੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਜਿਸ ਦੇ ਸਬੰਧ ਵਿਚ ਥਾਣਾ ਖੇਮਕਰਨ ਵਿਖੇ ਪਰਚਾ ਦਰਜ ਕਰ ਮੁਲਜ਼ਮ ਦਾ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਪਾਕਿਸਤਾਨ ਵਿਚ ਬੈਠੇ ਹਥਿਆਰ ਸਮੱਗਲਰਾਂ ਨਾਲ ਸਬੰਧ ਪਾਏ ਗਏ ਹਨ, ਜਿਨ੍ਹਾਂ ਪਾਸੋਂ ਉਹ ਕਈ ਖੇਪਾਂ ਵੱਖ-ਵੱਖ ਢੰਗ ਤਰੀਕਿਆਂ ਰਾਹੀਂ ਮੰਗਵਾ ਕੇ ਪੰਜਾਬ…