21
Jun
ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸ਼ਾਕ ਡਾਰ ਨੇ ਪੁਸ਼ਟੀ ਕੀਤੀ ਹੈ ਕਿ ਪਾਕਿਸਤਾਨ ਨੇ ਭਾਰਤ ਨੂੰ ਜੰਗਬੰਦੀ ਦੀ ਅਪੀਲ ਕੀਤੀ ਸੀ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ਵਿੱਚ ਹੋਏ ਟਕਰਾਅ ਦੌਰਾਨ ਭਾਰਤ ਨੇ ਰਾਵਲਪਿੰਡੀ ਵਿੱਚ ਨੂਰ ਖਾਨ ਅਤੇ ਪੰਜਾਬ ਵਿੱਚ ਸ਼ੋਰਕੋਟ (ਪੀਏਐੱਫ ਬੇਸ ਰਫ਼ੀਕੀ) ਨਾਮ ਦੇ ਦੋ ਪ੍ਰਮੁੱਖ ਪਾਕਿਸਤਾਨੀ ਹਵਾਈ ਟਿਕਾਣਿਆਂ ’ਤੇ ਹਮਲਾ ਕੀਤਾ ਸੀ। ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਸ਼ੁਰੂ ਕੀਤੇ ਗਏ ‘ਅਪਰੇਸ਼ਨ ਸਿੰਧੂਰ’ ਤੋਂ ਬਾਅਦ ਦੋਵੇਂ ਦੇਸ਼ ਪੂਰੀ ਤਰ੍ਹਾਂ ਆਹਮੋ-ਸਾਹਮਣੇ ਹੋ ਚੁੱਕੇ ਸਨ। ਡਾਰ ਨੇ ਟੀਵੀ ਨੂੰ ਦਿੱਤੇ ਇੰਟਰਵਿਊ ਦੌਰਾਨ ਖੁਲਾਸਾ ਕੀਤਾ, ‘‘ਹਮਲੇ ਤੋਂ ਬਾਅਦ ਪਾਕਿਸਤਾਨ ਨੇ ਤਣਾਅ ਘੱਟ ਕਰਨ ਲਈ ਅਮਰੀਕਾ…
