09
May
ਕਪੂਰਥਲਾ - ਭਾਰਤ-ਪਾਕਿਸਤਾਨ ਵਿਚਾਲੇ ਬਣੇ ਤਣਾਅ ਦੇ ਮੱਦੇਨਜ਼ਰ ਪੰਜਾਬ ਵਿਚ ਅਲਰਟ ਜਾਰੀ ਕੀਤਾ ਹੋਇਆ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਕਪੂਰਥਲਾ ਵਿਚ ਜ਼ਰੂਰੀ ਵਸਤਾਂ ਜਿਵੇਂ ਕਿ ਤੇਲ, ਗੈਸ, ਰਾਸ਼ਨ, ਫਲ, ਸਬਜ਼ੀਆਂ ਆਦਿ ਦੀ ਕੋਈ ਕਮੀ ਨਹੀਂ ਹੈ। ਜ਼ਿਲ੍ਹਾ ਵਾਸੀਆਂ ਦੇ ਰੂ-ਬ-ਰੂ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਾਰਡਰ ‘ਤੇ ਤਣਾਅ ਦੀ ਸਥਿਤੀ ਕਾਰਨ ਲੋਕਾਂ ਦੇ ਮਨ ਵਿਚ ਜ਼ਰੂਰੀ ਵਸਤਾਂ ਦੀ ਕਮੀ ਬਾਰੇ ਸ਼ੰਕਾ ਪੈਦਾ ਹੋ ਸਕਦੀ ਹੈ, ਜਿਸ ਕਰਕੇ ਕਾਲਾਬਜ਼ਾਰੀ ਤੇ ਜ਼ਮ੍ਹਾਂਖੋਰੀ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। …