01
Aug
ਨੈਸ਼ਨਲ ਟਾਈਮਜ਼ ਬਿਊਰੋ :- ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਉਪ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀਆਂ 7 ਤੋਂ 21 ਅਗਸਤ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ। ਉਮੀਦਵਾਰ 25 ਅਗਸਤ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ। 9 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਨਤੀਜੇ ਉਸੇ ਦਿਨ ਰਾਤ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ। ਭਾਰਤ ਦੇ ਉਪ ਰਾਸ਼ਟਰਪਤੀ ਦਾ ਅਹੁਦਾ 21 ਜੁਲਾਈ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫ਼ੇ ਕਾਰਨ ਖਾਲੀ ਹੋ ਗਿਆ…