01
Jun
ਬਠਿੰਡਾ (ਨੈਸ਼ਨਲ ਟਾਈਮਜ਼): ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜਗਜੀਤ ਸਿੰਘ ਡੱਲੇਵਾਲ ਨੇ ਅੱਜ ਬਠਿੰਡਾ ਵਿਖੇ ਇੱਕ ਪ੍ਰੈੱਸ ਕਾਨਫਰੰਸ ਕਰਨ ਦਾ ਐਲਾਨ ਕੀਤਾ ਸੀ, ਜਿਸ ਵਿੱਚ ਉਹ ਕਿਸਾਨਾਂ ਦੇ ਮੁੱਦਿਆਂ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਗੱਲਬਾਤ ਕਰਨ ਵਾਲੇ ਸਨ।ਸੂਤਰਾਂ ਮੁਤਾਬਕ, ਪ੍ਰਸ਼ਾਸਨ ਨੇ ਡੱਲੇਵਾਲ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਰੋਕ ਲਿਆ ਅਤੇ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਦੌਰਾਨ, ਡੱਲੇਵਾਲ ਦੇ ਸਮਰਥਕਾਂ ਨੇ ਪ੍ਰਸ਼ਾਸਨ ਦੇ ਇਸ ਕਦਮ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਕਿਸਾਨ ਅੰਦੋਲਨ ਨੂੰ ਦਬਾਉਣ ਦੀ…
