16
May
ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਖੇ ਪਿੰਡ ਜਲਾਲਪੁਰ ਅਤੇ ਆਸਪਾਸ ਦੇ ਇਲਾਕੇ ‘ਚ ਡਰੋਨ ਉਡਾਉਣ 'ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 17 ਮਈ ਨੂੰ ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਦੇ ਆਲੇ-ਦੁਆਲੇ ਦੇ ਏਰੀਏ ਵਿਚ ਬਿਨਾਂ ਮਨਜ਼ੂਰੀ ਡਰੋਨ ਉਡਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਨੇ ਆਪਣੇ ਦਫ਼ਤਰ ਦੇ ਪੱਤਰ ਰਾਹੀਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੈਸ਼ਨਲ ਕਨਵੀਨਰ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਕੱਲ੍ਹ 17 ਮਈ 2025…