17
Mar
ਜਲੰਧਰ -ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਦੀ ਲਾਪਰਵਾਹੀ ਅਤੇ ਨਾਲਾਇਕੀ ਦਾ ਖਮਿਆਜ਼ਾ ਜਲੰਧਰ ਨਿਵਾਸੀ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ ਪਰ ਹੁਣ ਆਉਣ ਵਾਲੇ 6 ਮਹੀਨੇ ਸ਼ਹਿਰ ਲਈ ਮੁਸੀਬਤਾਂ ਭਰੇ ਸਾਬਤ ਹੋਣ ਜਾ ਰਹੇ ਹਨ। ਇਸ ਮੁਸੀਬਤ ਦਾ ਇਕ ਕਾਰਨ ਤਾਂ ਜਲੰਧਰ ਨਿਗਮ ਦਾ ਓ. ਐਂਡ ਐੱਮ. ਸੈੱਲ ਬਣਨ ਜਾ ਰਿਹਾ ਹੈ, ਜਿਸ ਦੇ ਮੋਢਿਆਂ ’ਤੇ ਸੀਵਰੇਜ ਅਤੇ ਵਾਟਰ ਸਪਲਾਈ ਸਿਸਟਮ ਦੀ ਜ਼ਿੰਮੇਵਾਰੀ ਹੈ। ਅੱਜ ਹਾਲਾਤ ਇਹ ਹਨ ਕਿ ਸ਼ਹਿਰ ਦੇ 85 ਵਾਰਡਾਂ ਵਿਚੋਂ ਲਗਭਗ 60 ਵਾਰਡ ਸੀਵਰੇਜ ਜਾਮ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਅਤੇ ਵਿਭਾਗ ਦੇ ਅਧਿਕਾਰੀ ਉਨ੍ਹਾਂ ਸਮੱਸਿਆਵਾਂ ਨੂੰ ਹੱਲ ਨਹੀਂ ਕਰ ਪਾ ਰਹੇ।…