07
Mar
ਮੋਹਾਲੀ, 7 ਮਾਰਚ 2025 (ਗੁਰਪ੍ਰੀਤ ਸਿੰਘ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਜਲੰਧਰ ਮਕਸੂਦਾਂ ਸਬਜੀ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਮੰਡੀ 'ਚ ਲਗੇ ਕੂੜੇ ਦੇ ਢੇਰਾਂ ਦੀ ਸਫਾਈ ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਵਿਸਤ੍ਰਿਤ ਜਾਣਕਾਰੀ ਲਈ।ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਮਕੈਨੀਕਲ ਸੈਪਰੇਟਰ ਮਸ਼ੀਨ ਰਾਹੀਂ ਮੰਡੀ ਵਿੱਚ ਲੱਗੇ ਕੂੜੇ ਦੇ ਢੇਰਾਂ ਦੇ ਨਿਪਟਾਰੇ ਦਾ ਕੰਮ ਕਰੀਬ 65 ਫੀਸਦੀ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੂੜੇ ਦੇ ਢੇਰਾਂ ਨੂੰ ਸੈਗਰੀਗੇਟ ਕਰਕੇ ਸਫਾਈ ਦੇ ਕੰਮ ਨੂੰ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਸ. ਬਰਸਟ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼…
