06
Jun
ਜਲੰਧਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਖ਼ਿਲਾਫ਼ ਕਾਂਗਰਸ ਵਰਕਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਹੰਗਾਮੇ ਵਾਲਾ ਮਾਹੌਲ ਬਣ ਗਿਆ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ। ਇਸ ਦੌਰਾਨ ਇੱਕ ਮਹਿਲਾ ਕਾਂਗਰਸੀ ਆਗੂ ਨੇ ਦੋਸ਼ ਲਗਾਇਆ ਕਿ ਪੁਲਿਸ ਨਾਲ ਹੋਈ ਖਿੱਚਾਤਾਣ ਵਿੱਚ ਉਸ ਦੀ ਸਾੜੀ ਫਟ ਗਈ ਅਤੇ ਉਸ ਨਾਲ ਦੁਰਵਿਵਹਾਰ ਕੀਤਾ ਗਿਆ। ਕਾਂਗਰਸ ਆਗੂਆਂ ਨੇ ਮੰਤਰੀ ਮੋਹਿੰਦਰ ਭਗਤ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਜਦੋਂ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ…
