17
Mar
ਜਲੰਧ- ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਆਪਣੇ ਕਿਸਮ ਦੇ ਪਹਿਲੇ ਜਨ ਸੰਪਰਕ ਪ੍ਰੋਗਰਾਮ ‘ਸੰਪਰਕ’ ਦੌਰਾਨ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਥੇ ਡੀ. ਏ. ਵੀ. ਕਾਲਜ ਜਲੰਧਰ ਵਿਖੇ ਲੋਕਾਂ ਨਾਲ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਨੇ ਕਿਹਾ ਕਿ ਪੰਜਾਬੀਆਂ ਨੂੰ ਵਿਰੋਧੀ ਹਾਲਾਤ ਵਿੱਚ ਵੀ ਅੱਗੇ ਵਧਣ ਦੀ ਭਾਵਨਾ ਦਾ ਆਸ਼ੀਰਵਾਦ ਪ੍ਰਾਪਤ ਹੈ। ਅੱਤਵਾਦ ਦੀ ਉਦਾਹਰਣ ਦਿੰਦੇ ਉਨ੍ਹਾਂ ਕਿਹਾ ਸੂਬੇ ਨੂੰ ਸ਼ਾਂਤੀਪੂਰਣ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਦੀ ਦ੍ਰਿੜ ਵਚਨਬੱਧਤਾ ਅਤੇ ਪੱਕੇ ਇਰਾਦੇ ਕਰਕੇ ਪੰਜਾਬੀਆਂ ਨੇ ਉਨ੍ਹਾਂ 'ਕਾਲੇ ਦਿਨਾਂ' ਨੂੰ ਵੀ ਪਾਰ ਕਰ ਲਿਆ। ਉਨ੍ਹਾਂ ਲੋਕਾਂ…