13
Aug
ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਨੰਦਰਪੁਰ ਨੇੜੇ ਰਾਤ 1 ਵਜੇ ਦੇ ਕਰੀਬ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਕੁੱਝ ਅਣਪਛਾਤੇ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪ੍ਰੋਗਰਾਮ 'ਚ ਹਮਲੇ ਦੌਰਾਨ ਕਈ ਲੋਕ ਵੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਨੰਦਰਪੁਰ ਦੇ ਅਸ਼ੋਕ ਨਗਰ ਦੀ ਲੇਨ ਨੰਬਰ ਤਿੰਨ ਵਿੱਚ ਕਿਰਾਏ 'ਤੇ ਰਹਿ ਰਿਹਾ ਸੀ। ਉਹ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਉੱਥੇ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ, ਇਹ ਘਟਨਾ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਹੋਏ ਝਗੜੇ ਨਾਲ ਸ਼ੁਰੂ ਹੋਈ ਸੀ।…
