11
Nov
ਕੁਲਗਾਮ (ਗੁਰਪ੍ਰੀਤ ਸਿੰਘ) : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੀਆਰਪੀਐੱਫ (CRPF) ਦੀ ਬਟਾਲੀਅਨ ਨੂੰ ਨਿਸ਼ਾਨਾ ਬਣਾਉਂਦਿਆਂ ਹਮਲਾ ਕੀਤਾ ਗਿਆ। ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਸੀਆਰਪੀਐੱਫ ਦੀ ਪੈਟਰੋਲਿੰਗ ਟੀਮ ’ਤੇ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਵਿੱਚ ਸੀਆਰਪੀਐੱਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਹਮਲੇ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਅਤੇ ਵਾਧੂ ਬੈਰੀਕੇਡ ਲਗਾਏ ਗਏ। ਐਂਬੂਲੈਂਸਾਂ ਦੇ ਸਾਇਰਨਾਂ ਵਿਚਕਾਰ ਬਖ਼ਤਰਬੰਦ ਗੱਡੀਆਂ ਵਿੱਚ ਸੁਰੱਖਿਆ ਕਰਮਚਾਰੀ ਮੌਕੇ ’ਤੇ ਪਹੁੰਚੇ। ਇਸ ਦੇ ਨਾਲ ਹੀ ਲਾਊਡਸਪੀਕਰ ਰਾਹੀਂ ਸਥਾਨਕ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਗਈ। ਦੁਪਹਿਰ…
