06
Mar
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ। ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦਾ ਨਵਾਂ ਵਰ੍ਹਾ 1 ਚੇਤ ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦਿਨ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਇਸ ਦੀ…
