09
Jun
ਨਵਾਂਸ਼ਹਿਰ - ਪੰਜਾਬ ਵਿਚ ਪੈ ਰਹੀ ਅਤਿ ਦੀ ਗਰਮੀ ਦਰਮਿਆਨ ਦੁਕਾਨਦਾਰਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਤਾਰੀਖ਼ਾਂ ਨੂੰ ਦੁਕਾਨਾਂ ਨੂੰ ਬੰਦ ਰੱਖਿਆ ਜਾ ਰਿਹਾ ਹੈ। ਇਸੇ ਤਹਿਤ ਨਵਾਂਸ਼ਹਿਰ ਵਿਚ ਵੀ ਕਰੀਬ 4 ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਜਿਊਲਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਨਵਾਂਸ਼ਹਿਰ ਦੇ ਰਾਹੋਂ ਰੋਡ ’ਤੇ ਸਥਿਤ ਸਵਰਨਕਾਰ ਭਵਨ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਰਜਨੀਸ਼ ਜੈਨ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ ਕਾਰਨ ਸਰਾਫ਼ਾ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ 26 ਤੋਂ 29 ਜੂਨ ਤੱਕ ਬੰਦ ਰਹਿਣਗੀਆਂ।…