25
Sep
ਬਠਿੰਡਾ : ਪੁਲਸ ਨੇ ਜੀਦਾ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ ਅਤੇ ਉਸਦਾ 30 ਸਤੰਬਰ ਤੱਕ ਰਿਮਾਂਡ ਹਾਸਲ ਕੀਤਾ। ਇਸ ਤੋਂ ਪਹਿਲਾਂ ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ 7 ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜਿਆ ਗਿਆ ਸੀ, ਜੋ ਕਿ 25 ਸਤੰਬਰ ਨੂੰ ਖ਼ਤਮ ਹੋ ਗਈ ਸੀ। ਪੁਲਸ ਪ੍ਰਸ਼ਾਸਨ ਨੇ ਅਦਾਲਤ 'ਚ ਗੁਰਪ੍ਰੀਤ ਸਿੰਘ ਦੀ ਪੇਸ਼ੀ ਦੌਰਾਨ ਉਸਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਅਦਾਲਤ ਦੇ ਆਲੇ-ਦੁਆਲੇ ਬੈਰੀਕੇਡ ਲਗਾਏ ਗਏ ਸਨ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਇਮਾਰਤ 'ਚ ਦਾਖ਼ਲ ਹੋਣ ਦੀ ਮਨਜ਼ੂਰੀ ਨਹੀਂ ਸੀ। ਪੁਲਸ ਅਤੇ ਜਾਂਚ…
