21
Apr
ਡੇਰਾਬਸੀ, 21 ਅਪ੍ਰੈਲ (ਗੁਰਪ੍ਰੀਤ ਸਿੰਘ) : ਬਹੁਜਨ ਸਮਾਜ ਪਾਰਟੀ ਹਲਕਾ ਡੇਰਾਬਸੀ ਵੱਲੋਂ ਜੋਤੀਬਾ ਰਾਓ ਫੂਲੇ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਹਲਕਾ ਪ੍ਰਧਾਨ ਚਰਨਜੀਤ ਸਿੰਘ ਦੇਵੀ ਨਗਰ ਦੀ ਅਗਵਾਈ ਹੇਠ ਹੋਇਆ, ਜਿਸ ਵਿੱਚ ਕਈ ਪਿੰਡਾਂ ਵਿੱਚ ਵੱਖ-ਵੱਖ ਕਾਰਜਕ੍ਰਮ ਕਰਵਾਏ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਪੜ ਨੇ ਕਿਹਾ ਕਿ ਜੇਕਰ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਸੁਪਨਿਆਂ ਦਾ ਨੂੰ ਪੂਰਾ ਕਰਨਾ ਹੈ ਤਾਂ ਦੇਸ਼ ਵਿੱਚ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣੀ ਬਹੁਤ ਜਰੂਰੀ ਹੈ। ਉਹਨਾਂ ਕਿਹਾ ਜਦੋਂ ਤੱਕ ਦੇਸ਼ ਵਿੱਚ ਦਲਿਤ ਭਾਈਚਾਰੇ…
