14
Jul
ਨੈਸ਼ਨਲ ਟਾਈਮਜ਼ ਬਿਊਰੋ :- ਕਮਲ ਕੌਰ ਭਾਬੀ ਕਤਲ ਮਾਮਲੇ ਨਾਲ ਜੁੜੇ ਮੁੱਖ ਆਰੋਪੀ ਅੰਮ੍ਰਿਤਪਾਲ ਮਹਿਰੋਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਮਹਿਰੋਂ ਨੂੰ ਦੁਬਈ ਤੋਂ ਭਾਰਤ ਵਾਪਸ ਲਿਆਂਦੇ ਜਾਣ ਲਈ ਇੰਟਰਪੋਲ ਦੀ ਮਦਦ ਲੈਣ ਦੀ ਕਾਰਵਾਈ ਜਾਰੀ ਹੈ। ਜਾਣਕਾਰੀ ਮੁਤਾਬਕ, ਕਤਲ ਦੀ ਘਟਨਾ ਤੋਂ ਬਾਅਦ ਮਹਿਰੋਂ ਮੁਲਕ ਛੱਡ ਕੇ ਚੁੱਪ-ਚਾਪ ਤਰੀਕੇ ਨਾਲ ਦੁਬਈ ਪਹੁੰਚ ਗਿਆ ਸੀ। ਹਾਲਾਂਕਿ, ਕੇਸ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰ ਅਤੇ ਰਾਜ ਪੱਧਰ ਦੀਆਂ ਜਾਂਚ ਏਜੰਸੀਆਂ ਨੇ ਮਿਲ ਕੇ ਉਸ ਦੀ ਵਾਪਸੀ ਲਈ ਵਿਦੇਸ਼ ਮੰਤਰਾਲੇ ਅਤੇ ਇੰਟਰਪੋਲ ਨਾਲ ਸੰਪਰਕ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ…
