01
Aug
ਚੰਡੀਗੜ੍ਹ, 1 ਅਗਸਤ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਇੱਕ ਟਵੀਟ ਨਾਲ ਸਬੰਧਤ ਹੈ, ਜਿਸ ਵਿੱਚ ਕੰਗਨਾ ਨੇ ਇੱਕ ਬਜ਼ੁਰਗ ਮਹਿਲਾ ਕਿਸਾਨ 'ਤੇ ਵਿਵਾਦਪੂਰਨ ਟਿੱਪਣੀ ਕੀਤੀ ਸੀ। ਇਹ ਮਾਮਲਾ ਸਾਲ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਆਪਣੇ ਸਿਖਰ 'ਤੇ ਸੀ। ਕੰਗਨਾ ਰਣੌਤ ਨੇ ਸੋਸ਼ਲ ਮੀਡੀਆ 'ਤੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਮਹਿੰਦਰ ਕੌਰ…