kapurthala

ਕਪੂਰਥਲਾ ”ਚ ਪੁਰਾਣੀ ਸਬਜ਼ੀ ਮੰਡੀ ਵਿਖੇ ਯੂਨੀਫ਼ਾਰਮ ਦੀ ਦੁਕਾਨ ਨੂੰ ਲੱਗੀ ਅੱਗ

ਕਪੂਰਥਲਾ ”ਚ ਪੁਰਾਣੀ ਸਬਜ਼ੀ ਮੰਡੀ ਵਿਖੇ ਯੂਨੀਫ਼ਾਰਮ ਦੀ ਦੁਕਾਨ ਨੂੰ ਲੱਗੀ ਅੱਗ

ਨੈਸ਼ਨਲ ਟਾਈਮਜ਼ ਬਿਊਰੋ :- ਕਪੂਰਥਲਾ 'ਚ ਪੁਰਾਣੀ ਸਬਜ਼ੀ ਮੰਡੀ ਵਿਖੇ ਸਾਗਰ ਰਤਨ ਕੰਪਲੈਕਸ ਵਿਖੇ ਇਕ ਸਕੂਲ ਯੂਨੀਫ਼ਾਰਮ ਦੀ ਦੁਕਾਨ ਨੂੰ ਅੱਗ ਲੱਗ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਦੁਕਾਨ ਮਾਲਕ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਰਾਤ 8 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ ਤਾਂ ਉਸ ਨੂੰ ਮਾਰਕੀਟ ਵਿਚੋਂ ਫ਼ੋਨ ਆਇਆ ਕਿ ਉਸ ਦੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਉਸ ਨੇ ਦੁਕਾਨ 'ਤੇ ਆ ਕੇ ਵੇਖਿਆ ਤਾਂ ਦੁਕਾਨ ਨੂੰ ਅੱਗ ਲੱਗ ਚੁੱਕੀ ਸੀ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਗ 'ਤੇ…
Read More
ਕਪੂਰਥਲਾ ਵਿੱਚ ਗੈਂਗਸਟਰ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ; ਮੁਲਜ਼ਮ ਜ਼ਖ਼ਮੀ

ਕਪੂਰਥਲਾ ਵਿੱਚ ਗੈਂਗਸਟਰ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ; ਮੁਲਜ਼ਮ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਕਪੂਰਥਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ ਹੈ। ਜਵਾਬੀ ਗੋਲੀਬਾਰੀ ਵਿੱਚ ਪੰਜ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਬਲਵਿੰਦਰ ਸਿੰਘ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕਤਲ ਅਤੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਫਰਾਰ ਸੀ। 5 ਆਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਬਲਵਿੰਦਰ ਸਿੰਘ ਨੂੰ ਪੰਜਾਬ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਠਭੇੜ ਦੌਰਾਨ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਵਿੱਚ ਅੱਜ ਦਿਨ ਚੜ੍ਹਦਿਆਂ ਹੀ ਕਪੂਰਥਲਾ ਸੁਲਤਾਨਪੁਰ ਲੋਧੀ ਮਾਰਗ ਉਤੇ ਪਿੰਡ ਝੱਲਲਈਵਾਲਾ ਦੇ ਨਜ਼ਦੀਕ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁੱਠਭੇੜ ਹੋ…
Read More
ਪੰਜਾਬ ਪੁਲਿਸ ਵਿਭਾਗ ‘ਚ ਹਲਚਲ, ਕਪੂਰਥਲਾ ਸਾਈਬਰ ਸੈੱਲ ਇੰਚਾਰਜ ਬਣਿਆ DSP, ASI ਦੇ ਅਹੁਦੇ ‘ਤੇ ਪੰਜਾਬ ਪੁਲਿਸ ‘ਚ ਹੋਏ ਸੀ ਸ਼ਾਮਲ…

ਪੰਜਾਬ ਪੁਲਿਸ ਵਿਭਾਗ ‘ਚ ਹਲਚਲ, ਕਪੂਰਥਲਾ ਸਾਈਬਰ ਸੈੱਲ ਇੰਚਾਰਜ ਬਣਿਆ DSP, ASI ਦੇ ਅਹੁਦੇ ‘ਤੇ ਪੰਜਾਬ ਪੁਲਿਸ ‘ਚ ਹੋਏ ਸੀ ਸ਼ਾਮਲ…

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਕਪੂਰਥਲਾ ਸਾਈਬਰ ਸੈੱਲ ਇੰਚਾਰਜ ਦੀਪਕ ਸ਼ਰਮਾ ਨੂੰ ਡੀਐਸਪੀ ਦੇ ਅਹੁਦੇ 'ਤੇ ਤਰੱਕੀ ਦਿੱਤੀ ਹੈ। ਸੋਮਵਾਰ ਨੂੰ ਐਸਐਸਪੀ ਗੌਰਵ ਤੂਰਾ ਅਤੇ ਐਸਪੀ-ਹੈੱਡਕੁਆਰਟਰ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਵਿਭਾਗੀ ਬੈਚ ਲਗਾ ਕੇ ਨਵੀਂ ਜ਼ਿੰਮੇਵਾਰੀ ਸੌਂਪੀ।  ਦੱਸ ਦੇਈਏ ਕਿ ਦੀਪਕ ਸ਼ਰਮਾ 2003 ਵਿੱਚ ਪੰਜਾਬ ਪੁਲਿਸ ਵਿੱਚ ਏਐਸਆਈ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੂੰ ਇਹ ਨੌਕਰੀ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮਿਲੀ ਸੀ। ਉਨ੍ਹਾਂ ਦੇ ਪਿਤਾ ਅਸ਼ੋਕ ਕੁਮਾਰ ਸ਼ਰਮਾ ਐਸਪੀ ਸਨ। ਆਪਣੀ ਸੇਵਾ ਦੌਰਾਨ ਸ਼ਰਮਾ ਨੇ ਕਪੂਰਥਲਾ ਦੇ ਵੱਖ-ਵੱਖ ਥਾਣਿਆਂ ਵਿੱਚ ਐਸਐਚਓ ਵਜੋਂ ਕੰਮ ਕੀਤਾ। ਇਨ੍ਹਾਂ ਵਿੱਚ ਥਾਣਾ ਸਿਟੀ, ਥਾਣਾ ਬੇਗੋਵਾਲ ਅਤੇ ਥਾਣਾ ਤਲਵੰਡੀ ਚੌਧਰੀਆਂ ਸ਼ਾਮਲ…
Read More
ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਮਹਿਲਾ ਸਰਪੰਚ ਦੇ ਲੜਕੇ ਨੂੰ ਮਾਰੀ ਗੋਲੀ, ਗੰਭੀਰ ਜ਼ਖਮੀ2

ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਮਹਿਲਾ ਸਰਪੰਚ ਦੇ ਲੜਕੇ ਨੂੰ ਮਾਰੀ ਗੋਲੀ, ਗੰਭੀਰ ਜ਼ਖਮੀ2

ਕਪੂਰਥਲਾ : ਪਿੰਡ ਲੱਖਣ ਕਲਾਂ ਵਿਖੇ ਸਰਪੰਚੀ ਚੋਣਾਂ ਦੀ ਰੰਜਿਸ਼ ਨੂੰ  ਲੈ ਕੇ ਕੁਝ ਵਿਅਕਤੀਆਂ ਵਲੋਂ ਮਹਿਲਾ ਸਰਪੰਚ ਦੇ ਲੜਕੇ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਲੜਕਾ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਹੈ।  ਐਮਰਜੈਂਸੀ ਵਾਰਡ ਵਿਚ ਜ਼ੇਰੇ ਇਲਾਜ ਪਵਿੱਤਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਲੱਖਣ ਕਲਾਂ ਪੱਤੀ ਖ਼ਿਜਰਪੁਰ ਨੇ ਦੱਸਿਆ ਕਿ ਉਸਦੀ ਮਾਤਾ ਤਜਿੰਦਰ ਕੌਰ ਜੋ ਕਿ ਪਿੰਡ ਦੀ ਮੌਜੂਦਾ ਸਰਪੰਚ ਹੈ ਤੇ ਉਸਦੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਚੋਣਾਂ ਦੀ ਪੁਰਾਣੀ ਰੰਜਿਸ਼ ਕਾਰਨ ਉਸਨੂੰ ਧੋਖੇ ਨਾਲ ਅਕੈਡਮੀ ਵਿਖੇ ਸੱਦਿਆ ਜਦੋਂ ਉਹ ਉੱਥੇ ਮੌਕੇ 'ਤੇ ਪਹੁੰਚਿਆਂ…
Read More
ਕਪੂਰਥਲਾ: ਸਰਾਫਾ ਬਾਜ਼ਾਰ ‘ਚ 70 ਲੱਖ ਦੀ ਲੁੱਟ, ਹਥਿਆਰਬੰਦ ਲੁਟੇਰਿਆਂ ਨੇ ਚੌਕੀਦਾਰ ਨੂੰ ਬਣਾਇਆ ਬੰਧਕ

ਕਪੂਰਥਲਾ: ਸਰਾਫਾ ਬਾਜ਼ਾਰ ‘ਚ 70 ਲੱਖ ਦੀ ਲੁੱਟ, ਹਥਿਆਰਬੰਦ ਲੁਟੇਰਿਆਂ ਨੇ ਚੌਕੀਦਾਰ ਨੂੰ ਬਣਾਇਆ ਬੰਧਕ

ਕਪੂਰਥਲਾ : ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਸਨਸਨੀਖੇਜ਼ ਲੁੱਟ ਦੀ ਘਟਨਾ ਵਾਪਰੀ। ਸਰਾਫਾ ਮਾਰਕੀਟ ਵਿੱਚ ਸਥਿਤ ਸਿੰਘ ਜਵੈਲਰਜ਼ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਹਥਿਆਰਬੰਦ ਲੁਟੇਰਿਆਂ ਨੇ ਲਗਭਗ 70 ਲੱਖ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਇਸ ਘਟਨਾ ਨੂੰ ਪੰਜ ਬਦਮਾਸ਼ਾਂ ਨੇ ਅੰਜਾਮ ਦਿੱਤਾ, ਜੋ ਇੱਕ ਕਾਰ ਵਿੱਚ ਸਵਾਰ ਸਨ ਅਤੇ ਐਤਵਾਰ ਸਵੇਰੇ 4:30 ਵਜੇ ਦੇ ਕਰੀਬ ਬਾਜ਼ਾਰ ਵਿੱਚ ਦਾਖਲ ਹੋਏ। ਘਟਨਾ ਸਮੇਂ, ਦੁਕਾਨ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ਦੀ ਸੁਰੱਖਿਆ ਦੇ ਇੰਚਾਰਜ ਚੌਕੀਦਾਰ ਬਹਾਦਰ ਨੂੰ ਪਹਿਲਾਂ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਬੰਧਕ ਬਣਾਇਆ। ਇਸ ਤੋਂ ਬਾਅਦ, ਦੁਕਾਨ ਦਾ ਸ਼ਟਰ ਤੋੜ ਦਿੱਤਾ ਗਿਆ…
Read More
ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸੁਲਤਾਨਪੁਰ ਲੋਧੀ ਵਿਖੇ ਨਸ਼ਾ ਤਸਕਰਾਂ ਵਿਰੁਧ ਕਾਰਵਾਈ, ਨਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ

ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸੁਲਤਾਨਪੁਰ ਲੋਧੀ ਵਿਖੇ ਨਸ਼ਾ ਤਸਕਰਾਂ ਵਿਰੁਧ ਕਾਰਵਾਈ, ਨਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ

ਸੁਲਤਾਨਪੁਰ ਲੋਧੀ (ਨੈਸ਼ਨਲ ਟਾਈਮਜ਼): ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਵਿਖੇ ਨਸ਼ਾ ਤਸਕਰਾਂ ਵਿਰੁਧ ਅੱਜ ਸਵੇਰ ਕੀਤੀ ਵੱਡੀ ਕਾਰਵਾਈ ਦੌਰਾਨ ਪੰਚਾਇਤੀ ਜ਼ਮੀਨ ਉੱਪਰ ਅਣਅਧਿਕਾਰਤ ਕਬਜਾ ਕਰਕੇ ਨਸ਼ਾ ਤਸਕਰ ਸੁਰਜੀਤ ਸਿੰਘ ਉਰਫ ਤੋਤਾ ਵਲੋਂ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ। ਐਸ.ਐਸ.ਪੀ.ਸ਼੍ਰੀ ਗੌਰਵ ਤੂਰਾ ਨੇ ਦਸਿਆ ਕਿ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ  ਗੁਰਮੀਤ ਸਿੰਘ ਵਲੋਂ ਦਿੱਤੇ ਹੁਕਮਾਂ  ’ਤੇ ਕਾਰਵਾਈ ਕਰਦੇ ਹੋਏ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਅੱਜ ਪਿੰਡ ਤੋਤੀ ਵਿਖੇ ਸੁਰਜੀਤ ਸਿੰਘ ਉਰਫ ਤੋਤਾ ਵਲੋਂ 10 ਮਰਲੇ ਪੰਚਾਇਤੀ ਜ਼ਮੀਨ ਉੱਪਰ ਕੀਤੇ ਕਬਜ਼ੇ ’ਤੇ ਡਿੱਚ ਮਸ਼ੀਨ ਚਲਾਈ ਗਈ। ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਉਰਫ ਤੋਤਾ ਤੇ ਉਸਦੇ ਪਰਿਵਾਰਕ ਮੈਂਬਰਾਂ ਉੱਪਰ…
Read More
ਕਪੂਰਥਲਾ ‘ਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ, ਕਾਲਾਬਜ਼ਾਰੀ ਖਿਲਾਫ ਕਾਰਵਾਈ ਲਈ ਟਾਸਕ ਫੋਰਸ ਗਠਿਤ : ਡਿਪਟੀ ਕਮਿਸ਼ਨਰ

ਕਪੂਰਥਲਾ ‘ਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ, ਕਾਲਾਬਜ਼ਾਰੀ ਖਿਲਾਫ ਕਾਰਵਾਈ ਲਈ ਟਾਸਕ ਫੋਰਸ ਗਠਿਤ : ਡਿਪਟੀ ਕਮਿਸ਼ਨਰ

ਕਪੂਰਥਲਾ, 9 ਮਈ (ਗੁਰਪ੍ਰੀਤ ਸਿੰਘ): ਸਰਹੱਦੀ ਹਾਲਾਤਾਂ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਵਿੱਚ ਲੋਕਾਂ ਵਿਚ ਚਿੰਤਾ ਦਾ ਮਾਹੌਲ ਨਾਂ ਬਣੇ, ਇਸ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜਨਤਾ ਨੂੰ ਭਰੋਸਾ ਦਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ, ਗੈਸ, ਰਾਸ਼ਨ, ਸਬਜ਼ੀਆਂ, ਫਲ ਆਦਿ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ। ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਾਰਡਰ ‘ਤੇ ਤਣਾਅ ਦੀ ਸਥਿਤੀ ਦੇ ਕਾਰਨ ਲੋਕਾਂ ਦੇ ਮਨ ਵਿਚ ਜ਼ਰੂਰੀ ਵਸਤਾਂ ਦੀ ਕਮੀ ਬਾਰੇ ਸ਼ੰਕਾ ਪੈਦਾ ਹੋ ਸਕਦੀ ਹੈ,ਜਿਸ ਕਰਕੇ ਕਾਲਾਬਜ਼ਾਰੀ ਤੇ ਜ਼ਮ੍ਹਾਂਖੋਰੀ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਸ…
Read More
ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ ਅੱਜ ਵੱਜਣਗੇ ਖ਼ਤਰੇ ਦੇ ਘੁੱਗੂ, ਰਹੇਗਾ ਬਲੈਕਆਊਟ

ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ ਅੱਜ ਵੱਜਣਗੇ ਖ਼ਤਰੇ ਦੇ ਘੁੱਗੂ, ਰਹੇਗਾ ਬਲੈਕਆਊਟ

ਕਪੂਰਥਲਾ/ਫਗਵਾੜਾ - ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ 8 ਮਈ 2025 ਨੂੰ ਇਹਤਿਆਤ ਵਜੋਂ ਸਿਰਫ਼ ਕਪੂਰਥਲਾ ਅਤੇ ਫਗਵਾੜਾ ਵਿਖੇ ਰਾਤ 9:30 ਤੋਂ 10 ਵਜੇ ਤੱਕ ਬਲੈਕਆਊਟ ਹੋਵੇਗਾ। ਬਲੈਕ ਆਊਟ ਸਿਰਫ਼ ਕਪੂਰਥਲਾ ਅਤੇ ਫਗਵਾੜਾ ਸ਼ਹਿਰ ਵਿਚ ਹੀ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਿਰਫ਼ ਇਹਤਿਆਤੀ ਕਦਮ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ।  ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਇਹਤਿਆਤ ਦੇ ਤੌਰ ‘ਤੇ ਮੌਕ ਡ੍ਰਿਲ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਬੀਤੇ ਕੱਲ੍ਹ ਸੈਨਿਕ ਸਕੂਲ ਅਤੇ ਕੇਂਦਰੀ ਜੇਲ੍ਹ ਵਿਚ ਬਲੈਕਆਊਟ ਅਭਿਆਸ ਕੀਤਾ ਗਿਆ ਸੀ।  ਉਨ੍ਹਾਂ ਦੱਸਿਆ ਕਿ 9:30 ਵਜੇ…
Read More