26
Jul
ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੇ ਦਿਵਸ ਦੀ 26ਵੀਂ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਇਹ ਦਿਨ ਕਾਰਗਿਲ ਦੇ ਪਹਾੜਾਂ ਤੋਂ ਪਾਕਿਸਤਾਨੀ ਘੁਸਪੈਠੀਆਂ ਨੂੰ ਭਜਾਉਣ 'ਚ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਸਫ਼ਲਤਾ ਦਾ ਪ੍ਰਤੀਕ ਹੈ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਕਾਰਗਿਲ ਵਿਜੇ ਦਿਵਸ 'ਤੇ ਦੇਸ਼ ਵਾਸੀਆਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਇਹ ਮੌਕਾ ਸਾਨੂੰ ਭਾਰਤ ਮਾਤਾ ਦੇ ਉਨ੍ਹਾਂ ਬਹਾਦਰ ਪੁੱਤਾਂ ਦੀ ਬੇਮਿਸਾਲ ਹਿੰਮਤ ਅਤੇ ਬਹਾਦਰੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੇ ਸਵੈ-ਮਾਣ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।" ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ…
