26
Jul
ਚੰਡੀਗੜ੍ਹ, 26 ਜੁਲਾਈ (ਗੁਰਪ੍ਰੀਤ ਸਿੰਘ) : ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜਵਾਨਾਂ ਦੀ ਬੇਮਿਸਾਲ ਬਹਾਦਰੀ, ਦਲੇਰੀ ਅਤੇ ਲਾਮਿਸਾਲ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੁੱਖ ਮੰਤਰੀ ਨੇ ਵਾਰ ਮੈਮੋਰੀਅਲ ‘ਤੇ ਫੁੱਲਮਾਲਾ ਭੇਟ ਕਰ ਕੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ, ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨਾਲ ਮੁਲਾਕਾਤ ਕੀਤੀ, ਦਿਵਿਆਂਗ ਸਾਬਕਾ ਸੈਨਿਕਾਂ ਨੂੰ ਪੰਜ ਦੋ-ਪਹੀਆ ਵਾਹਨ ਵੰਡੇ ਅਤੇ ਐਨ.ਸੀ.ਸੀ. ਕੈਡੇਟਾਂ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ…
