09
May
ਪਾਕਿਸਤਾਨ ਵੱਲੋਂ ਬੀਤੇ ਦਿਨ ਕੀਤੇ ਗਏ ਡਰੋਮ ਹਮਲਿਆਂ ਤੋਂ ਬਾਅਦ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੀਡੀਆ ਨਾਲ ਪ੍ਰੈਸ ਬ੍ਰੀਫਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਬੀਤੇ ਦਿਨ ਦੇ ਪਾਕਿਸਤਾਨੀ ਡਰੋਨ ਹਮਲੇ ਬਾਰੇ ਜਾਣਕਾਰੀ ਦਿੱਤੀ ਉਥੇ ਹੀ ਭਾਰਤ ਵੱਲੋਂ ਦਿੱਤੇ ਮੂੰਹਤੋੜ ਜਵਾਬ ਬਾਰੇ ਵੀ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਕੋਰੀਡੋਰ ਉੱਤੇ ਵੀ ਪ੍ਰਤੀਕਿਰਿਆ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਚਾਲੂ ਹੈ ਜਾਂ ਨਹੀਂ, ਇਸ ਬਾਰੇ ਗੱਲ ਕਰਦਿਆਂ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਮੌਜੂਦਾ ਹਾਲਾਤਾਂ ਬਾਰੇ ਪਤਾ ਹੀ ਹੈ। ਸਰਹੱਦੀ ਇਲਾਕਿਆਂ ਵਿਚ ਵਿਵਾਦ ਜਾਰੀ ਹੈ। ਮੌਜੂਦਾ ਸੁਰੱਖਿਆ ਦ੍ਰਿਸ਼ਟੀਕੋਣ ਦੇ ਮੱਦੇਨਜ਼ਰ, ਕਰਤਾਰਪੁਰ ਸਾਹਿਬ ਲਾਂਘੇ…