23
Sep
ਨੈਸ਼ਨਲ ਟਾਈਮਜ਼ ਬਿਊਰੋ :- ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਰੀਬੀ ਸਾਥੀ ਇੰਦਰਜੀਤ ਸਿੰਘ ਗੋਸਲ ਨੂੰ ਕੈਨੇਡੀਅਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗ੍ਰਿਫ਼ਤਾਰੀ ਨੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ ਵਿੱਚ ਇੱਕ ਨਵਾਂ ਮੋੜ ਲਿਆ ਦਿੱਤਾ ਹੈ। ਹਾਲਾਂਕਿ ਗ੍ਰਿਫ਼ਤਾਰੀ ਦੇ ਕਾਰਨ ਸਪਸ਼ਟ ਨਹੀਂ ਹਨ, ਪਰ ਇਸਦੇ ਪਿੱਛੇ ਭਾਰਤ ਦੇ ਦਬਾਅ ਦੀ ਗੱਲ ਕਹੀ ਜਾ ਰਹੀ ਹੈ। ਗੋਸਲ ਨੂੰ ਪੰਨੂ ਦਾ ਸੱਜਾ ਹੱਥ ਮੰਨਿਆ ਜਾਂਦਾ ਹੈ ਅਤੇ ਹਰਦੀਪ ਸਿੰਘ ਨਿੱਝਰ ਦੀ ਮੌਤ ਤੋਂ ਬਾਅਦ ਉਹ ਸਿੱਖਸ ਫਾਰ ਜਸਟਿਸ (SFJ) ਦਾ ਮੁੱਖ ਫਰੰਟ ਬਣ ਗਿਆ ਸੀ।
