Khanori border

ਕਿਸਾਨ ਆਗੂਆਂ ਨੇ ਲਗਾਏ ਗੰਭੀਰ ਇਲਜ਼ਾਮ, ਮੋਰਚੇ ਵਿੱਚੋਂ ਗਾਇਬ ਹੋਇਆ ਕਰੋੜਾਂ ਦਾ ਸਮਾਨ

ਕਿਸਾਨ ਆਗੂਆਂ ਨੇ ਲਗਾਏ ਗੰਭੀਰ ਇਲਜ਼ਾਮ, ਮੋਰਚੇ ਵਿੱਚੋਂ ਗਾਇਬ ਹੋਇਆ ਕਰੋੜਾਂ ਦਾ ਸਮਾਨ

ਨੈਸ਼ਨਲ ਟਾਈਮਜ਼ ਬਿਊਰੋ :- ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨ ਮੋਰਚਾ ਹਟਾਉਣ ਮਗਰੋਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਭਾਰਤੀ ਕਿਸਾਨ ਯੂਨੀਅਨ (ਡੱਕੌਂਦਾ) ਦੇ ਆਗੂ ਸੁਰਜੀਤ ਸਿੰਘ ਫੂਲ ਨੇ ਦਾਅਵਾ ਕੀਤਾ ਹੈ ਕਿ 500 ਤੋਂ ਵੱਧ ਕਿਸਾਨਾਂ ਨੂੰ ਬਗੈਰ ਕਿਸੇ ਦੋਸ਼ ਦੇ ਹਿਰਾਸਤ 'ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਸਾਰੇ ਕਿਸਾਨਾਂ ਦੀ ਬਿਨਾਂ ਕਿਸੇ ਸ਼ਰਤ ਰਿਹਾਈ ਦੀ ਮੰਗ ਕੀਤੀ। ਕਿਸਾਨਾਂ ਦੇ ਟੈਂਟ ਤੇ ਸਮਾਨ ਗ਼ਾਇਬ ਹੋਣ ਦੇ ਦੋਸ਼ ਸੁਰਜੀਤ ਸਿੰਘ ਫੂਲ ਨੇ ਦੱਸਿਆ ਕਿ ਮੋਰਚੇ ਦੀ ਜਗ੍ਹਾ ਤੋਂ ਲੱਖਾਂ-ਕਰੋੜਾਂ ਰੁਪਏ ਦਾ ਸਮਾਨ ਗ਼ਾਇਬ ਹੋ ਗਿਆ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਕਿਸਾਨਾਂ ਦੇ ਟੈਂਟ, ਲੰਗਰ ਅਤੇ…
Read More
ਕਿਸਾਨ ਅੰਦੋਲਨ – ਪੁਲਿਸ ਐਕਸ਼ਨ ਦੌਰਾਨ ਸ਼ਰਧਾ ਨਾਲ ਲਿਜਾਇਆ ਗਿਆ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ!

ਕਿਸਾਨ ਅੰਦੋਲਨ – ਪੁਲਿਸ ਐਕਸ਼ਨ ਦੌਰਾਨ ਸ਼ਰਧਾ ਨਾਲ ਲਿਜਾਇਆ ਗਿਆ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਧਰਨੇ ‘ਚ ਬੈਠੇ ਕਿਸਾਨਾਂ ‘ਤੇ ਪ੍ਰਸ਼ਾਸਨ ਨੇ ਰਾਤ ਦੇ ਹਨੇਰੇ ਵਿੱਚ ਜੋ ਐਕਸ਼ਨ ਲਿਆ, ਉਸ ਨੇ ਲੋਕਤੰਤਰ ਤੇ ਵੱਡਾ ਪ੍ਰਸ਼ਨ ਚੁੱਕ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਆਪਣੀਆਂ ਮੰਗਾਂ ਲਈ ਅਡੋਲ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਰਾਤੀਂ ਹੀ ਉੱਥੋਂ ਹਟਾ ਦਿੱਤਾ। ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪਰ ਜਿਸ ਤਰੀਕੇ ਨਾਲ ਇਹ ਕਾਰਵਾਈ ਕੀਤੀ ਗਈ, ਉਹ ਲੋਕਤੰਤਰਿਕ ਹੱਕਾਂ ‘ਤੇ ਇੱਕ ਵੱਡਾ ਹਮਲਾ ਹੈ। ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਧਰਨੇ ‘ਚ ਬੈਠੇ ਕਿਸਾਨਾਂ ਨੂੰ…
Read More
ਸ਼ਾਂਤਮਈ ਸੰਘਰਸ਼ ‘ਤੇ ਤਾਕਤ ਦੀ ਵਰਤੋਂ ਜਾਇਜ਼ ਨਹੀਂ – ਐੱਸਕੇਐੱਮ

ਸ਼ਾਂਤਮਈ ਸੰਘਰਸ਼ ‘ਤੇ ਤਾਕਤ ਦੀ ਵਰਤੋਂ ਜਾਇਜ਼ ਨਹੀਂ – ਐੱਸਕੇਐੱਮ

ਸ਼ੰਭੂ-ਖਨੌਰੀ 'ਤੇ ਪੁਲਿਸ ਤਾਇਨਾਤੀ ਤੇ ਇੰਟਰਨੈੱਟ ਬੰਦ ਨੈਸ਼ਨਲ ਟਾਈਮਜ਼ ਬਿਊਰੋ :- ਬੁੱਧਵਾਰ ਨੂੰ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ 7ਵੇਂ ਦੌਰ ਦੀ ਗੱਲਬਾਤ ਹੋਈ, ਜਿਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਮੌਜੂਦ ਸਨ। ਗੱਲਬਾਤ ਕਰਕੇ ਵਾਪਸ ਆ ਰਹੇ ਕਿਸਾਨ ਆਗੂਆਂ ਨੂੰ ਮੋਹਾਲੀ ਵਿਖੇ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਗ੍ਰਿਫ਼ਤਾਰ ਕੀਤੇ ਗਏ ਆਗੂਆਂ ਵਿੱਚ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਜਗਜੀਤ ਸਿੰਘ ਡੱਲੇਵਾਲ, ਸੁਖਵਿੰਦਰ ਕੌਰ, ਕਾਕਾ ਸਿੰਘ ਕੋਟੜਾ ਸਮੇਤ ਹੋਰ ਕਈ ਆਗੂ ਸ਼ਾਮਲ ਹਨ। ਉੱਧਰ, ਸ਼ੰਭੂ ਅਤੇ ਖਨੌਰੀ ਸਰਹੱਦਾਂ ਦੇ ਆਲੇ-ਦੁਆਲੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਿਸ ਨੇ ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਮੌਜੂਦ…
Read More
ਹਰਿਆਣਾ ਪੁਲਿਸ ਅੱਜ ਸ਼ੰਭੂ-ਖਨੌਰੀ ਬਾਰਡਰ ਤੋਂ ਹਟਾਵੇਗੀ ਬੈਰੀਕੇਡਿੰਗ

ਹਰਿਆਣਾ ਪੁਲਿਸ ਅੱਜ ਸ਼ੰਭੂ-ਖਨੌਰੀ ਬਾਰਡਰ ਤੋਂ ਹਟਾਵੇਗੀ ਬੈਰੀਕੇਡਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਾ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਵੀ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਅੱਜ ਹਰਿਆਣਾ ਪੁਲਿਸ ਵੀ ਦੋਵੇਂ ਸਰਹੱਦਾਂ ‘ਤੇ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਸੀਮਿੰਟ ਦੇ ਬੈਰੀਕੇਡ ਹਟਾ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ੰਭੂ ਸਰਹੱਦ ਤੋਂ ਜੀ.ਟੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਐਸਐਸਪੀ ਨਾਨਕ ਸਿੰਘ ਦਾ ਬਿਆਨ ਪਟਿਆਲਾ ਦੇ…
Read More
ਸ਼ੰਭੂ-ਖਨੌਰੀ ਬਾਰਡਰ ‘ਤੇ ਪੁਲਿਸ ਕਾਰਵਾਈ, ਮੋਗਾ ‘ਚ ਵੀ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਛਾਪੇ, ਡੀ.ਸੀ, ਦਫਤਰਾਂ ਅੱਗੇ ਧਰਨੇ!

ਸ਼ੰਭੂ-ਖਨੌਰੀ ਬਾਰਡਰ ‘ਤੇ ਪੁਲਿਸ ਕਾਰਵਾਈ, ਮੋਗਾ ‘ਚ ਵੀ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਛਾਪੇ, ਡੀ.ਸੀ, ਦਫਤਰਾਂ ਅੱਗੇ ਧਰਨੇ!

ਨੈਸ਼ਨਲ ਟਾਈਮਜ਼ ਬਿਊਰੋ :- ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਮੋਰਚਿਆਂ ਨੂੰ ਪੁਲਿਸ ਵੱਲੋਂ ਉਖੇੜ ਦਿੱਤਾ ਗਿਆ ਹੈ। ਉੱਥੇ ਹੀ, ਮੋਗਾ ਜ਼ਿਲ੍ਹੇ ਵਿੱਚ ਵੀ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਪਿੰਡ ਸ਼ਾਹ ਵਾਲਾ, ਧਰਮ ਸਿੰਘ ਵਾਲਾ, ਖੋਸਾ ਰਣਧੀਰ, ਤਲਵੰਡੀ ਮੱਲੀਆਂ, ਡੇਮਰੂ ਕਲਾ, ਪੱਤੋਂ ਆਦਿ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਗਈ। ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਗ੍ਰਿਫ਼ਤਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਭੁੱਖ ਹੜਤਾਲ 'ਤੇ ਬੈਠੇ ਸਨ। ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸਦੇ ਨਾਲ…
Read More