26
Feb
ਭਵਾਨੀਗੜ੍ : ਨੇੜਲੇ ਪਿੰਡ ਝਨੇੜੀ ਵਿੱਚ ਇਕ ਦਰਦਨਾਕ ਹਾਦਸੇ ਦੌਰਾਨ ਕਰੰਟ ਲੱਗਣ ਨਾਲ 18 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਰੋਸ਼ਨਵਾਲਾ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਸਿੰਘ ਪਿੰਡ ਵਿੱਚ ਬਿਜਲੀ ਦੇ ਸਮਾਨ ਦੀ ਮੁਰੰਮਤ ਦਾ ਕੰਮ ਕਰਦਾ ਸੀ। ਅੱਜ ਦੁਪਹਿਰ ਸਮੇਂ ਉਹ ਪਿੰਡ ਝਨੇੜੀ ਦੇ ਇਕ ਕਿਸਾਨ ਦੀ ਖੇਤਾਂ ਵਾਲੀ ਮੋਟਰ ਦਾ ਖ਼ਰਾਬ ਹੋਇਆ ਸਟਾਰਟਰ ਉਤਾਰਣ ਲਈ ਗਿਆ ਹੋਇਆ ਸੀ। ਇਸ ਦੌਰਾਨ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।…
