Kisaan jathebandi

95ਵੇਂ ਦਿਨ ਵੀ ਜਾਰੀ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ, ਦਿੱਲੀ ਦੇ ਪ੍ਰਦੂਸ਼ਣ ਤੇ ਕੇਂਦਰ ਨੂੰ ਘੇਰਿਆ

95ਵੇਂ ਦਿਨ ਵੀ ਜਾਰੀ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ, ਦਿੱਲੀ ਦੇ ਪ੍ਰਦੂਸ਼ਣ ਤੇ ਕੇਂਦਰ ਨੂੰ ਘੇਰਿਆ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 95ਵੇਂ ਦਿਨ ਵੀ ਜਾਰੀ ਰਿਹਾ। ਉਂਝ, ਬੁਖਾਰ ਉਤਰਨ ’ਤੇ ਉਹ ਠੀਕ ਮਹਿਸੂਸ ਕਰ ਰਹੇ ਸਨ। ਉਨ੍ਹਾਂ ਢਾਬੀਗੁੱਜਰਾਂ ਬਾਰਡਰ ਤੋਂ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਦੇ ਮੁੱਦੇ ’ਤੇ ਪੰਜਾਬ-ਹਰਿਆਣਾ ਦੇ ਕਿਸਾਨਾਂ ਨੂੰ ਸਾਜਿਸ਼ ਦੇ ਤਹਿਤ ਬੇਵਜਾ ਬਦਨਾਮ ਕੀਤਾ ਜਾ ਰਿਹਾ ਹੈ ਜਦਕਿ ਇਸ ਲਈ ਕਿਸਾਨ ਅਤੇ ਖੇਤੀ ਸੈਕਟਰ ਨਹੀਂ ਬਲਕਿ ਖੁਦ ਦਿੱੱਲੀ ਹੀ ਜ਼ਿੰਮੇਵਾਰ ਹੈ ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਤਾਜ਼ਾ ਬਿਆਨ ਇਸ ਗੱਲ ਦੀ ਗਵਾਹੀ ਭਰਦਾ ਹੈ। ਇਸ ’ਚ ਉਨ੍ਹਾਂ ਆਖਿਆ ਹੈ ਕਿ ‘ਕੇਂਦਰ ਸਰਕਾਰ ਮੰਨਦੀ…
Read More
ਪੰਜਾਬ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਧਰਨੇ ਲਈ ਲਾਮਬੰਦੀ

ਪੰਜਾਬ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਧਰਨੇ ਲਈ ਲਾਮਬੰਦੀ

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਤਹਿਤ ਚੰਡੀਗੜ੍ਹ ’ਚ 5 ਮਾਰਚ ਨੂੰ ਅਣਮਿਥੇ ਸਮੇਂ ਲਈ ਲੱਗ ਰਹੇ ਕਿਸਾਨ ਮੋਰਚੇ ਵਿੱਚ ਮਾਲਵੇ ਅਤੇ ਮਾਝੇ ਦੁਆਬੇ ਚੋਂ ਪੰਜਾਬ ਕਿਸਾਨ ਯੂਨੀਅਨ ਦੀਆਂ ਸੈਂਕੜੇ ਟਰੈਕਟਰ ਟਰਾਲੀਆਂ ਪਹੁੰਚਣਗੀਆਂ। ਉਹ ਅੱਜ ਇਥੇ ਜਥੇਬੰਦੀ ਦੀ ਮਾਲਵਾ ਜ਼ੋਨ ਦੀ ਮੀਟਿੰਗ ਦੌਰਾਨ ਜੁੜੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਕਿਸਾਨ ਆਗੂ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਰਸਦ ਇਕੱਠਾ ਕਰਨ ਅਤੇ ਸਾਧਨਾਂ ਦੀ ਗਿਣਤੀ ਦੇ ਵੇਰਵੇ ਲਗਪਗ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ…
Read More