13
Sep
ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਆਪ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ 4-5 ਦਿਨਾਂ ਦਰਮਿਆਨ ਪੰਜਾਬ ਨੂੰ ਜਿਸ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ, ਉਹ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਅਤੇ ਸੂਬੇ ਦਾ ਹੱਕ ਮਾਰਨ ਦੀ ਨੀਤੀ ਦਾ ਨਤੀਜਾ ਸੀ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਅਧਿਕਾਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਪੰਜਾਬ ਹੁਣ ਇਸ ਸੰਕਟ ਵਿੱਚੋਂ ਪੂਰੀ ਤਰ੍ਹਾਂ ਬਾਹਰ ਨਿਕਲ ਆਇਆ ਹੈ। ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਤਲਵੰਡੀ ਸਾਬੋ ਅਤੇ ਨਾਭਾ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਯੂਨਿਟਾਂ ਵਿੱਚ ਆਈ ਤਕਨੀਕੀ ਖਰਾਬੀ…
