04
Jan
ਜਲੰਧਰ/ਚੰਡੀਗੜ੍ਹ -'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਕਾਂਗਰਸ, ਅਕਾਲੀ ਦਲ, ਭਾਜਪਾ ਸਮੇਤ ਹੋਰ ਵਿਰੋਧੀ ਪਾਰਟੀਆਂ ਵੱਲੋਂ ਫ਼ੈਲਾਏ ਜਾ ਰਹੇ ਭਰਮ ਅਤੇ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੇ ਸਰਬਪੱਖੀ ਵਿਕਾਸ, ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਦੀ ਅਸਲ ਤਸਵੀਰ ਨੂੰ ਨਜ਼ਰਅੰਦਾਜ਼ ਕਰਕੇ ਸਿਆਸੀ ਲਾਹਾ ਲੈਣ ਲਈ ਉਸ ਨੂੰ ਧੁੰਦਲਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ’ਚ ਕਾਨੂੰਨ-ਵਿਵਸਥਾ ਮਜ਼ਬੂਤ ਹੈ ਅਤੇ ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ ਵੱਲੋਂ…
