08
Mar
ਨੈਸ਼ਨਲ ਟਾਈਮਜ਼ ਬਿਊਰੋ :- ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼੍ਰੀ ਆਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਮੁਕਤ ਕਰਨ ਤੋਂ ਬਾਅਦ ਇਹ ਸੇਵਾ ਸੌਂਪੀ ਗਈ ਹੈ। ਗਿਆਨੀ ਰਘਬੀਰ ਸਿੰਘ ਦੀ ਥਾਂ ਸੇਵਾ ਨਿਭਾਉਣ ਵਾਲੇ ਕੁਲਦੀਪ ਸਿੰਘ ਗੜਗੱਜ ਕੌਣ ਹਨ, ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਉਨ੍ਹਾਂ ਦੀ ਸਿੱਖੀ ਵਿੱਚ ਪਰਿਪੱਕਤਾ, ਡੂੰਘੇ ਗਿਆਨ ਅਤੇ ਪਿਛੋਕੜ ਨੂੰ ਮੱਦੇਨਜ਼ਰ ਰੱਖ ਕੇ ਲਾਇਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ…