15
May
ਜ਼ੀਰਕਪੁਰ, 15 ਮਈ : ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਬਲਟਾਣਾ ਦੀ ਕਲਗੀਧਰ ਮਾਰਕੀਟ ‘ਚ ਸਾਬਕਾ ਸੈਨਿਕਾਂ, ਸਥਾਨਕ ਵਸਨੀਕਾਂ ਅਤੇ ਨਗਰ ਕੌਂਸਲ ਦੇ ਨੁਮਾਇੰਦਿਆਂ ਦੇ ਨਾਲ ਭਾਰਤੀ ਤਿਰੰਗਾ ਝੰਡਾ ਲਹਿਰਾ ਕੇ ਦੇਸ਼ ਵਿਰੋਧੀ ਤਾਕਤਾਂ ਨੂੰ ਮਜਬੂਤ ਸੰਦੇਸ਼ ਦਿੱਤਾ ਕਿ ਸੰਵਿਧਾਨ ਦੀ ਪਾਲਣਾ ਸਾਰਿਆਂ ਲਈ ਲਾਜ਼ਮੀ ਹੈ। ਇਹ ਸਮਾਰੋਹ ਆਪ੍ਰੇਸ਼ਨ ਸਿੰਦੂਰ ਦੌਰਾਨ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਭਾਰਤੀ ਜਵਾਨਾਂ ਦੀ ਯਾਦ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਇਹ ਤਿਰੰਗਾ ਸਿਰਫ਼ ਇੱਕ ਝੰਡਾ ਨਹੀਂ, ਸਗੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਵੈਭਿਮਾਨ ਦਾ ਪ੍ਰਤੀਕ ਹੈ। ਵਿਧਾਇਕ ਰੰਧਾਵਾ ਨੇ ਸਾਬਕਾ ਸੈਨਿਕਾਂ ਅਤੇ ਸਥਾਨਕ ਲੋਕਾਂ…
