22
Nov
ਕੱਛ (ਗੁਰਪ੍ਰੀਤ ਸਿੰਘ): ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਦੀ ਕਾਰ ਨਾਲ ਹੋਈ ਭਿਆਨਕ ਟੱਕਰ ਵਿੱਚ ਫੌਜੀ ਜਵਾਨਾਂ ਦੇ ਪਰਿਵਾਰਾਂ ਨਾਲ ਸਬੰਧਤ ਸੱਤ ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਪੁਲਿਸ ਨੇ ਐਤਵਾਰ ਨੂੰ ਇਸ ਹਾਦਸੇ ਦੀ ਜਾਣਕਾਰੀ ਦਿੱਤੀ। ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 10 ਵਜੇ ਵਾਪਰਿਆ, ਜਦੋਂ ਪਰਿਵਾਰ ਰਣ ਆਫ ਕੱਛ ਦੀ ਸੈਰ ਕਰਨ ਤੋਂ ਬਾਅਦ ਭੁਜ ਵਾਪਸ ਪਰਤ ਰਹੇ ਸਨ। ਕੱਛ ਪੱਛਮੀ ਪੁਲਿਸ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਅਨੁਸਾਰ, ਰਾਸ਼ਟਰੀ ਮਾਰਗ ’ਤੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ…
